ਖੁਦਕੁਸ਼ੀ ਕੇਸ : ਕਾਂਗਰਸੀਆਂ ਅਤੇ ਅਕਾਲੀਆਂ ਦੇ ਪ੍ਰਸ਼ਾਸਨ ਨੇ ਜਬਰਦਸਤੀ ਕਰਵਾਇਆ ਸਸਕਾਰ
ਪੁਲੀਸ ਦੀ ਕਥਿਤ ਲਾਪਰਵਾਹੀ ਅਤੇ ਅਕਾਲੀ ਆਗੂਆਂ ਦੀ ਕਥਿਤ ਧੱਕੇਸ਼ਾਹੀ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਵਾਲੇ ਜਗਤਾਰ ਸਿੰਘ ਸਮੇਤ ਪਰਿਵਾਰ ਅਤੇ ਕਾਂਗਰਸ ਤੇ ਅਕਾਲੀ ਦਲ ਦੇ ਕੁਝ ਆਗੂਆਂ ਨੇ ਪੁਲੀਸ ਪ੍ਰਸ਼ਾਸਨ ਨਾਲ ਮਿਲ ਕੇ ਜਬਰਦਸਤੀ ਅੰਤਿਮ ਸੰਸਕਾਰ ਕਰ ਦਿੱਤਾ।
ਹਾਲਾਂਕਿ ਘਰ ਤੋਂ ਲੈ ਕੇ ਸ਼ਮਸ਼ਾਨਘਾਟ ਤੱਕ ਪੂਰਾ ਸੁਸਾਇਟੀ ਨਗਰ ਇਸ ਗੱਲ ’ਤੇ ਅੜਿਆ ਰਿਹਾ ਕਿ ਪਹਿਲਾਂ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਅਕਾਲੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਉਸ ਤੋਂ ਬਾਅਦ ਅੰਤਿਮ ਸੰਸਕਾਰ ਹੋਵੇਗਾ ਪ੍ਰੰਤੂ ਪੁਲੀਸ ਨੇ ਮੁਹੱਲਾ ਵਾਸੀਆਂ ਦੀ ਕੋਈ ਗੱਲ ਨਹੀਂ ਸੁਣੀ।
ਖੁਦਕੁਸ਼ੀ ਕਰਨ ਵਾਲੇ ਜਗਤਾਰ ਸਿੰਘ ਦੇ ਪਰਿਵਾਰ ਵਿੱਚ ਕੋਈ ਵੀ ਜ਼ਿੰਮੇਵਾਰ ਵਿਅਕਤੀ ਨਹੀਂ ਬਚਿਆ ਅਤੇ ਬਾਕੀਆਂ ਦੀ ਪੁਲੀਸ ਨੇ ਕੋਈ ਪੇਸ਼ ਨਹੀਂ ਜਾਣ ਦਿੱਤੀ। ਕਾਂਗਰਸੀ ਆਗੂ ਇੰਦਰਜੀਤ ਸਿੰਘ ਜ਼ੀਰਾ ਨੇ ਪੀੜਿਤ ਦਾ ਅੰਤਿਮ ਸੰਸਕਾਰ ਕਰਵਾਉਣ ਵਿੱਚ ਡੂੰਘੀ ਦਿਲਚਸਪੀ ਦਿਖਾਈ ਅਤੇ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਸ਼ਹਿਰ ਵਾਸੀਆਂ ਨੂੰ ਅੰਤਿਮ ਸੰਸਕਾਰ ਲਈ ਮਨਾਉਂਦੇ ਰਹੇ।
ਜਦੋਂ ਲੋਕਾਂ ਨੇ ਸ੍ਰੀ ਜ਼ੀਰਾ ਦੀਆਂ ਗੱਲਾਂ ‘ਤੇ ਭਰੋਸਾ ਨਹੀਂ ਕੀਤਾ ਤਾਂ ਪੁਲੀਸ ਵਾਲੇ ਮ੍ਰਿਤਕ ਜਗਤਾਰ ਸਿੰਘ ਦੀ ਲੜਕੀ ਨੂੰ ਜਬਰਦਸਤੀ ਇੰਦਰਜੀਤ ਸਿੰਘ ਜ਼ੀਰਾ ਦੀ ਕਾਰ ਵਿੱਚ ਬਿਠਾ ਕੇ ਸ਼ਮਸ਼ਾਨਘਾਟ ਲੈ ਗਏ।
ਸੂਤਰਾਂ ਅਨੁਸਾਰ ਅਕਾਲੀਆਂ ਤੇ ਕਾਂਗਰਸੀਆਂ ਨੂੰ ਖਦਸ਼ਾ ਸੀ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ’ਤੇ ਹਨ ਅਤੇ ਉਹ ਕਿਸੇ ਵੀ ਵੇਲੇ ਪੀੜਤ ਪਰਿਵਾਰ ਦੇ ਘਰ ਪਹੁੰਚ ਸਕਦੇ ਸਨ ਕਿਉਂਕਿ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪ੍ਰੋ. ਸਾਧੂ ਸਿੰਘ ਦੇਰ ਰਾਤ ਪੀੜਤ ਪਰਿਵਾਰ ਦੇ ਘਰ ਆਏ ਸੀ ਅਤੇ ਇਸ ਮੌਕੇ ਸ਼ਹਿਰ ਦੇ ਲੋਕਾਂ ਦਾ ਵੱਡਾ ਇਕੱਠ ਹੋ ਗਿਆ ਸੀ। ਦੋਹਾਂ ਸੰਸਦਾਂ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਦੀ ਇੱਕ ਲੜਕੀ ਜ਼ੀਰਾ ਵਿਧਾਨ ਸਭਾ ਹਲਕੇ ਵਿੱਚ ਵਿਆਹੀ ਹੋਈ ਹੈ ਅਤੇ ਇਸ ਲੜਕੀ ਦਾ ਸਹੁਰਾ ਪਰਿਵਾਰ ਸ੍ਰੀ ਜ਼ੀਰਾ ਦਾ ਕਰੀਬੀ ਦੱਸਿਆ ਜਾਂਦਾ ਹੈ, ਇਸੇ ਕਰਕੇ ਉਨ੍ਹਾਂ ਨੇ ਇਸ ਪੂਰੇ ਕਾਂਡ ਨੂੰ ਸਮਾਪਤ ਕਰਨ ਵਿੱਚ ਆਪਣੀ ਪੂਰੀ ਵਾਹ ਲਾ ਦਿੱਤੀ।
ਜ਼ਿਲ੍ਹਾ ਪੁਲੀਸ ਮੁਖੀ ਦਰਸ਼ਨ ਸਿੰਘ ਮਾਨ ਅਤੇ ਡਿਪਟੀ ਕਮਿਸ਼ਨਰ ਐੱਮ.ਐੱਸ. ਜੱਗੀ ਨੇ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਦਸ ਲੱਖ ਰੁਪਏ ਦੀ ਆਰਥਿਕ ਮੱਦਦ ਕਰਨ ਦਾ ਐਲਾਨ ਕੀਤਾ ਗਿਆ ਹੈ। ਸਮੁੱਚੇ ਵਿਕਾਸ ਵਿੱਚ ਅਕਾਲੀ ਆਗੂ ਲੋਕਾਂ ਸਾਹਮਣੇ ਨਹੀਂ ਆਏ ਜਦੋਂਕਿ ਕਾਂਗਰਸੀ ਆਗੂ ਮੇਲ ਕਰਾਉਣ ਅਤੇ ਲੋਕਾਂ ਨੂੰ ਅੰਤਿਮ ਸੰਸਕਾਰ ਲਈ ਸਹਿਮਤ ਕਰਨ ਲਈ ਪੂਰਾ ਦਿਨ ਮੌਕੇ ‘ਤੇ ਡਟੇ ਰਹੇ। ‘ਆਪ’ ਦੇ ਆਗੂ ਗੁਰਦਿੱਤ ਸਿੰਘ ਸੇਖੋਂ ਨੇ ਕਾਂਗਰਸੀ ਤੇ ਅਕਾਲੀਆਂ ਦੇ ਗਠਜੋੜ ਦਾ ਵਿਰੋਧ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਆਪਸੀ ਸਾਂਝ ਕਾਰਨ ਖੁਦਕੁਸ਼ੀ ਕਰਨ ਵਾਲੇ ਪਰਿਵਾਰ ਨੂੰ ਮੌਤ ਤੋਂ ਬਾਅਦ ਵੀ ਇਨਸਾਫ਼ ਨਹੀਂ ਮਿਲਿਆ।
ਅਕਾਲੀ ਆਗੂ ਦੋਸ਼ੀ ਨਾਮਜ਼ਦ: ਐੱਸ ਐੱਸ ਪੀ
ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੇ ਕਿਹਾ ਕਿ ਖੁਦਕੁਸ਼ੀ ਨੋਟ ਦੇ ਆਧਾਰ ‘ਤੇ ਯੋਜਨਾ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਭੋਲੂਵਾਲਾ, ਬਲਾਕ ਸਮਿਤੀ ਮੈਂਬਰ ਜਰਨੈਲ ਸਿੰਘ ਅਤੇ ਅਕਾਲੀ ਆਗੂ ਬਲਬੀਰ ਸਿੰਘ ਟਿੰਟਾ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ‘ਚ ਦਰਜ ਹੋਏ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰ ਲਿਆ ਹੈ ਅਤੇ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।
ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਅੰਤਿਮ ਸੰਸਕਾਰ ਪਰਿਵਾਰ ਦਾ ਮੇਮ੍ਬਰ ਅਤੇ ਮੁਹੱਲਾ ਵਾਸੀਆਂ ਦੀ ਸਹਿਮਤੀ ਨਾਲ ਹੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਾਪਰਵਾਹੀ ਵਰਤਣ ਦੇ ਦੋਸ਼ਾਂ ਵਿਚ ਫਰੀਦਕੋਟ ਦੇ ਐੱਸ.ਐੱਚ.ਓ. ਗੁਰਦੀਪ ਸਿੰਘ ਅਤੇ ਜਾਂਚ ਅਧਿਕਾਰੀ ਹਰਫੂਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Leave a Comment